ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ 23 ਜੁਲਾਈ ਨੂੰ ‘ਗੁਰੂ ਨਾਨਕ