ਬਾਜਵਾ ਅਤੇ ਧਾਲੀਵਾਲ ਦੇ ਸਿੰਗ ਫਸੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਦੀ ਅਲਫ਼ਾ ਸਿਟੀ ਜ਼ਮੀਨ ਨੂੰ ਲੈ ਕੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੌਜੂਦਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਿੰਗ ਫਸ ਗਏ ਹਨ। ਆਮ ਆਦਮੀ ਪਾਰਟੀ ਨੇ ਸਾਬਕਾ ਮੰਤਰੀ ਬਾਜਵਾ ਉੱਤੇ ਪੰਚਾਇਤੀ ਜ਼ਮੀਨ ਨੂੰ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਾਇਆ ਹੈ।