ਮਨਾਲੀ ‘ਚ ਜ਼ਮੀਨ ਖਿਸਕਣ ਕਾਰਨ ਲੇਹ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਬੰਦ, ਅਮਰਨਾਥ ਯਾਤਰਾ 3 ਅਗਸਤ ਤੱਕ ਮੁਅੱਤਲ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਸਮੇਤ ਸੂਬੇ ਦੀਆਂ 291 ਸੜਕਾਂ ਬੰਦ ਹੋ ਗਈਆਂ ਹਨ। ਮਨਾਲੀ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ।