ਲੁਧਿਆਣਾ ’ਚ ਭਿਆਨਕ ਹੜਕ ਹਾਦਸਾ! ਇੱਕ ਦੀ ਮੌਤ, 35 ਲੋਕ ਬੁਰੀ ਤਰ੍ਹਾਂ ਜ਼ਖ਼ਮੀ
ਬਿਉਰੋ ਰਿਪੋਰਟ – ਲੁਧਿਆਣਾ (Ludhiana) ਵਿੱਚ ਦੇਰ ਰਾਤ ਇੱਕ ਕੰਟੇਨਰ ਵੱਲੋਂ ਬੱਸ (Bus Accident) ਨੂੰ ਪਿੱਛੇ ਤੋਂ ਟੱਕਰ ਮਾਰੀ ਜਿਸ ਤੋਂ ਬਾਅਦ ਬੱਸ ਪਲ਼ਟ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਸ ਹਰਿਦੁਆਰ ਤੋਂ ਜੰਮੂ ਜਾ ਰਹੀ ਸੀ।