ਕੇਂਦਰ ਦਾ ਫੈਸਲਾ ਪੰਜਾਬ ਵਿਰੋਧੀ, ਚੰਡੀਗੜ੍ਹ ‘ਤੇ ਪੰਜਾਬ ਦਾ ਹੈ ਹੱਕ – ਕੰਗ
ਬਿਉਰੋ ਰਿਪੋਰਟ – ਚੰਡੀਗੜ੍ਹ (Chandigarh) ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਭੂਚਾਲ ਆ ਗਿਆ ਹੈ। ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਇਸ ਫੈਸਲੇ ਦਾ ਪੁਰਜ਼ੋਰ ਸ਼ਬਦਾ ‘ਚ ਵਿਰੋਧ ਕੀਤਾ ਹੈ।