ਮਣੀਪੁਰ ‘ਚ ਨਹੀਂ ਰੁਕ ਰਹੀ ਹਿੰਸਾ, ਬਿਹਾਰ ਦੇ 2 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ
ਮਨੀਪੁਰ ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਲਗਾਤਾਰ ਜਾਰੀ ਹਿੰਸਾ ਵਿੱਚ ਹੁਣ ਤੱਕ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਜ਼ਾਰਾਂ ਪਰਿਵਾਰ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ। ਐਤਵਾਰ ਨੂੰ ਬਦਮਾਸ਼ਾਂ ਨੇ ਬਿਹਾਰ ਦੇ ਦੋ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਇਹ ਘਟਨਾ ਕਾਕਚਿੰਗ ਜ਼ਿਲ੍ਹੇ ਦੀ ਹੈ।