ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ: ਆਮਦਨ ਤੋਂ ਵੱਧ ਜਾਇਦਾਦ ਮਾਮਲਾ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ 11 ਅਗਸਤ ਨੂੰ ਦੁਬਾਰਾ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲ ਬਹਿਸ ਕਰਨਗੇ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਲਗਭਗ ਇੱਕ ਮਹੀਨੇ ਤੋਂ ਸੁਣਵਾਈ ਹੋ ਰਹੀ ਹੈ, ਪਰ ਅਜੇ ਤੱਕ ਪਟੀਸ਼ਨ ‘ਤੇ ਫੈਸਲਾ ਨਹੀਂ ਹੋਇਆ ਹੈ।