ਮੋਹਾਲੀ ‘ਚ 10 ਕਰੋੜ ਰੁਪਏ ਦੀ ਨਕਲੀ ਕਰੰਸੀ ਜ਼ਬਤ
ਮੋਹਾਲੀ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਤੋਂ 10 ਕਰੋੜ ਦੀ ਨਕਲੀ ਅਤੇ ਪੁਰਾਣੀ ਕਰੰਸੀ ਜ਼ਬਤ ਕੀਤੀ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਸਚਿਨ ਅਤੇ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੇ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਹੈ। ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਜਾਂਚ ਜਾਰੀ ਹੈ।
