MP ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ ਕੀਤਾ ਸੁਪਰੀਮ ਕੋਰਟ ਦਾ ਰੁਖ਼, 7 ਤਰੀਕ ਨੂੰ ਪਹਿਲੀ ਸੁਣਵਾਈ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹੁਣ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੀ ਪਟੀਸ਼ਨ ਦੀ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਇਹ ਮਾਮਲਾ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲ ਦੇ ਸਬੰਧ ਵਿੱਚ NSA ਵਧਾਉਣ ਦੇ ਫੈਸਲੇ ਵਿਰੁੱਧ ਹੈ।
