ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।