50 ਸਾਲਾ ਮਹਿਲਾ ਨੇ 70 ਸਾਲਾ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ
ਅੰਮ੍ਰਿਤਸਰ ਵਿੱਚ ਇੱਕ ਸੰਸਨੀਖੇਜ਼ ਅਤੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 50 ਸਾਲਾ ਮਹਿਲਾ ਬਲਵਿੰਦਰ ਕੌਰ ਉਰਫ ਬਿੰਦਰੋ ਨੇ ਆਪਣੇ 70 ਸਾਲਾ ਪ੍ਰੇਮੀ ਅਮਰ ਸਿੰਘ ਨਾਲ ਮਿਲ ਕੇ ਆਪਣੇ ਪਤੀ ਕਸ਼ਮੀਰ ਸਿੰਘ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਕਤਲ ਤੋਂ ਬਾਅਦ ਲਾਸ਼ ਨੂੰ ਬਿਆਸ ਰੇਲਵੇ ਟਰੈਕ ‘ਤੇ ਸੁੱਟ ਦਿੱਤਾ, ਤਾਂ ਜੋ ਇਸ ਨੂੰ ਹਾਦਸਾ ਜਾਪੇ।