ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਪੁੱਤ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ
ਫ਼ਿਰੋਜ਼ਪੁਰ ਵਿੱਚ ਆਪਸੀ ਰਿਸ਼ਤੇ ਤਾਰ-ਤਾਰ ਹੋਏ ਹਨ ਜਿੱਥੇ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।