ਦਾਜ ਨਾ ਲਿਆਉਣ ‘ਤੇ ਮਾਂ ਤੇ 10 ਮਹੀਨੇ ਬੱਚੇ ਨਾਲ ਹੋਇਆ ਦਿਲ ਦਹਿਲਾਉਣ ਵਾਲਾ ਮਾਮਲਾ, ਪਿਉ ਨੇ ਪਹਿਲਾਂ ਹੀ ਸਮਰੱਥਾ ਤੋਂ ਵੱਧ ਦਿੱਤਾ ਸੀ ਦਾਜ…
ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸਦੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਦਾਜ ਲਈ ਜ਼ਿੰਦਾ ਸਾੜ ਦਿੱਤਾ ਗਿਆ। ਘਟਨਾ ਸੋਮਵਾਰ ਸਵੇਰੇ ਵਾਪਰੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।