ਸਾਡਾ ਅਸਲੀ ਕੰਮ ਅਜੇ ਹੁਣ ਹੋਇਆ ਸ਼ੁਰੂ… ਸਿੱਧੂ ਨੇ ਕਿਸਾਨਾਂ ਨੂੰ ਦਿੱਤੀ ਨਸੀਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ ‘ਤੇ ਖੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ