ਟਰੂਡੋ ਦੇ ਅਸਤੀਫ਼ੇ ‘ਤੇ ਬੋਲੇ ਜਗਮੀਤ ਸਿੰਘ, “ਜਸਟਿਨ ਟਰੂਡੋ ਨੇ ਤੁਹਾਨੂੰ ਨਿਰਾਸ਼ ਕੀਤਾ ਹੈ, ਲਿਬਰਲ ਇੱਕ ਹੋਰ ਮੌਕੇ ਦੇ ਹੱਕਦਾਰ ਨਹੀਂ”
ਕੈਨੇਡਾ : ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੱਤੀ। ਉਸ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ਅਤੇ ਰਿਹਾਇਸ਼, ਕਰਿਆਨੇ ਅਤੇ ਸਿਹਤ ਸੰਭਾਲ ਵਰਗੇ