ਗੱਡੀ ‘ਚ ਵੱਡੀ ਰਕਮ ਲੈ ਕੇ ਜਾਣ ਤੋਂ ਪਹਿਲਾਂ ਜਾਣ ਲਉ ਚੋਣ ਕਮਿਸ਼ਨ ਦੀਆਂ ਹਦਾਇਤਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਨਗਦੀ ਦੀ ਢੋਆ-ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੀਆਂ ਆਊਟ-ਸੋਰਸ ਏਜੰਸੀਆਂ/ਕੰਪਨੀਆਂ ਦੀ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ