ਸੰਯੁਕਤ ਕਿਸਾਨ ਮੋਰਚੇ ਨੇ ਬਜਟ ਨੂੰ ਦੇਸ਼ ਦੇ ਇਤਿਹਾਸ ‘ਚ ਸਭ ਤੋਂ ਵੱਧ ਕਿਸਾਨ ਵਿਰੋਧੀ ਐਲਾਨਿਆ, ਦੱਸੇ ਇਹ ਕਾਰਨ
ਸੰਯੁਕਤ ਕਿਸਾਨ ਮੋਰਚੇ(Samyukt Kisan Morcha )ਨੇ ਬਜਟ ਨੂੰ ਦੇਸ਼ ਦੇ ਇਤਿਹਾਸ 'ਚ ਸਭ ਤੋਂ ਵੱਧ ਕਿਸਾਨ ਵਿਰੋਧੀ ਐਲਾਨਿਆ ਹੈ।
ਸੰਯੁਕਤ ਕਿਸਾਨ ਮੋਰਚੇ(Samyukt Kisan Morcha )ਨੇ ਬਜਟ ਨੂੰ ਦੇਸ਼ ਦੇ ਇਤਿਹਾਸ 'ਚ ਸਭ ਤੋਂ ਵੱਧ ਕਿਸਾਨ ਵਿਰੋਧੀ ਐਲਾਨਿਆ ਹੈ।
ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਆਮ ਬਜਟ ਨਾਲ ਖੇਤੀਬਾੜੀ, ਸਿੱਖਿਆ, ਆਮਦਨ ਟੈਕਸ ਸਲੈਬ, ਸਿਹਤ ਅਤੇ ਸਰਕਾਰੀ ਸਕੀਮਾਂ ਦੇ ਨਿਯਮਾਂ ਵਿੱਚ ਬਦਲਾਅ, ਨੌਕਰੀ ਪੇਸ਼ੇ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਤੱਕ ਅਤੇ ਹੋਮ ਲੋਨ ਤੋਂ ਲੈ ਕੇ ਸਿਹਤ ਬੀਮੇ ਤੱਕ ਕਈ ਉਮੀਦਾਂ ਜੁੜੀਆਂ ਹੋਈਆਂ ਹਨ।