ਪੰਜਾਬ ‘ਚ ਅੱਜ ਮੀਂਹ ਦਾ ਕੋਈ ਅਲਰਟ ਨਹੀਂ, ਸੱਤ ਜ਼ਿਲ੍ਹੇ ਕਰ ਰਹੇ ਨੇ ਹੜ੍ਹਾਂ ਦਾ ਸਾਹਮਣਾ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦਾ ਕਹਿਰ ਚੱਲ ਰਿਹਾ ਹੈ। ਰਾਵੀ, ਸਤਲੁਜ ਅਤੇ ਬਿਆਸ ਵਰਗੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਵਧ ਗਿਆ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਡੇਰਾ ਬਾਬਾ ਨਾਨਕ, ਫਿਰੋਜ਼ਪੁਰ, ਫਰੀਦਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਫਾਜ਼ਿਲਕਾ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ