ਵਿਧਾਨ ਸਭਾ ਮਾਮਲੇ ‘ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਲਈ ਜ਼ਮੀਨ ਦੇਣ ’ਤੇ ਮੋਹਰ ਲਾਈ ਜਿਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਟਵੀਟ ਕਰ ਕੇ ਦਿੱਤੀ