ਪਹਿਲਗਾਮ ਹਮਲੇ ‘ਤੇ PM ਮੋਦੀ ਦਾ ਵੱਡਾ ਬਿਆਨ, “ਅੱਤਵਾਦੀਆਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਵੱਡੀ ਮਿਲੇਗੀ ਸਜ਼ਾ”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮਧੂਬਨੀ, ਬਿਹਾਰ ਵਿਚ ਇਕ ਸਮਾਗਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਸਫਾਇਆ ਕਰਨ ਦਾ ਸਮਾਂ ਆ ਗਿਆ ਹੈ ਅਤੇ ਅੱਤਵਾਦੀਆਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਵੀ ਵੱਡੀ ਸਜ਼ਾ ਦਿੱਤੀ ਜਾਵੇਗੀ।