ਪਾਕਿਸਤਾਨੀ ਫੌਜ ਨੇ ਲਗਾਤਾਰ ਤੀਜੇ ਦਿਨ LOC ‘ਤੇ ਕੀਤੀ ਗੋਲੀਬਾਰੀ
ਪਾਕਿਸਤਾਨ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਲਗਾਤਾਰ ਤੀਜੇ ਦਿਨ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕੀਤੀ। ਇਹ ਗੋਲੀਬਾਰੀ ਟੂਟਮਰੀ ਗਲੀ ਅਤੇ ਰਾਮਪੁਰ ਸੈਕਟਰ ‘ਤੇ ਕੀਤੀ ਗਈ। ਭਾਰਤੀ ਫੌਜ ਨੇ ਵੀ ਹਲਕੇ ਹਥਿਆਰਾਂ ਨਾਲ ਗੋਲੀਬਾਰੀ ਕਰਕੇ ਜਵਾਬ ਦਿੱਤਾ। ਹਾਲਾਂਕਿ, ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।