ਬਲਕੌਰ ਸਿੰਘ ਨੂੰ ਕਾਂਗਰਸ ਦੇ ਸਕਦੀ ਟਿਕਟ! ਬਾਜਵਾ ਜਾਣਗੇ ਮੂਸੇਵਾਲਾ ਦੇ ਘਰ
ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਉਨ੍ਹਾਂ ਨੂੰ ਮਨਾ ਕੇ ਆਪਣੀ ਪਾਰਟੀ ਵੱਲੋਂ ਟਿਕਟ ਦੇ ਸਕਦੀ ਹੈ। ਖ਼ਬਰ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ (ਸੋਮਵਾਰ, 29 ਅਪ੍ਰੈਲ) ਨੂੰ ਉਨ੍ਹਾਂ ਦੇ ਘਰ ਜਾਣਗੇ।