ਦਿੱਲੀ ਕਾਰ ਧਮਾਕੇ ’ਤੇ PM ਮੋਦੀ ਦਾ ਪਹਿਲਾ ਬਿਆਨ, “ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”
ਭੂਟਾਨ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। PM ਮੋਦੀ ਨੇ ਕਿਹਾ ਕਿ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਭਾਰੀ ਦਿਲ ਨਾਲ ਭੂਟਾਨ ਆਏ ਹਨ। ਉਨ੍ਹਾਂ ਕਿਹਾ, “ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਦੁਖੀ ਕੀਤਾ ਹੈ।
