ਮੋਗਾ ਵਿੱਚ ਸ਼ਿਵ ਸੈਨਾ ਆਗੂ ਦੇ ਕਤਲ ਤੋਂ ਬਾਅਦ ਐਨਕਾਊਂਟਰ, ਮੁਠਭੇੜ ਤੋਂ ਬਾਅਦ 3 ਮੁਲਜ਼ਮ ਗ੍ਰਿਫ਼ਤਾਰ
ਮੋਗਾ ਵਿਚ ਸ਼ਿਵ ਸੈਨਾ ਆਗੂ ਮੰਗਤ ਰਾਮ ਦਾ ਕਤਲ ਕਰਨ ਵਾਲੇ ਤਿੰਨੋਂ ਮੁਲਜ਼ਮ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਗ੍ਰਿਫਤਾਰ ਕਰ ਲਏ ਗਏ ਹਨ। ਤਿੰਨਾਂ ਵਿਚ ਅਰੁਣ ਗੁਰਪ੍ਰੀਤ ਸਿੰਘ, ਅਰੁਣ ਬੱਬੂ ਸਿੰਘ ਤੇ ਰਾਜਵੀਰ ਅਸ਼ੋਕ ਕੁਮਾਰ ਸ਼ਾਮਲ ਹਨ। ਤਿੰਨਾਂ ਨੂੰ ਸਿਵਲ ਹਸਪਤਾਲ ਮਲੋਟ ਵਿਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।