ਪੰਜਾਬ ਯੂਨੀਵਰਸਿਟੀ ਵਿੱਚ ਰਾਸ਼ਟਰਪਤੀ ਨੇ ਵੰਡੀਆਂ ਡਿਗਰੀਆਂ, ਮੁੱਖ ਮੰਤਰੀ ਮਾਨ ਅਤੇ ਨਾਇਬ ਸੈਣੀ ਵੀ ਰਹੇ ਮੌਜੂਦ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ PU ਨੇ ਸਿੱਖਿਆ ਅਤੇ ਖੇਡਾਂ ਸਮੇਤ ਹੋਰਨਾਂ ਖੇਤਰਾਂ ਵਿੱਚ ਬੁਲੰਦੀਆਂ ਛੂਹੀਆਂ ਹਨ।