ਵਿਰੋਧੀਆਂ ‘ਤੇ ਖੂਬ ਵਰ੍ਹੇ ਪ੍ਰਿਅੰਕਾ ਗਾਂਧੀ, ਦੁਹਰਾਏ ਚੰਨੀ ਦੇ ਵਾਅਦੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ ਚੋਣ ਪ੍ਰਚਾਰ ਲਈ ਅੱਜ ਪੰਜਾਬ ਆਏ ਹਨ। ਪ੍ਰਿਅੰਕਾ ਗਾਂਧੀ ਨੇ ਕੋਟਕਪੂਰਾ ਪਹੁੰਚ ਕੇ ਕਾਂਗਰਸ ਪਾਰਟੀ ਦੇ ਸੋਹਲੇ ਗਾਏ। ਪ੍ਰਿਅੰਕਾ ਗਾਂਧੀ ਨੇ ਲੋਕਾਂ ਨੂੰ ਸਿਆਸੀ ਪਾਰਟੀਆਂ ਦੀ ਅਸਲੀਅਤ ਪਹਿਚਾਣਨ ਦੀ ਨਸੀਹਤ ਦਿੱਤੀ। ਵਿਰੋਧੀ ਪਾਰਟੀਆਂ ‘ਤੇ ਬੋਲਦਿਆਂ ਉਨ੍ਹਾਂ ਨੇ ਕਿਹਾ, ਤੁਸੀਂ ਭਾਜਪਾ ਨੂੰ ਚੰਗੀ ਤਰ੍ਹਾਂ