ਪੰਜਾਬ ਅਤੇ ਚੰਡੀਗੜ੍ਹ ’ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਬਿਜਲੀ ਗਰਜ, ਤੂਫ਼ਾਨ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਉਮੀਦ ਹੈ। ਪਿਛਲੇ ਦਿਨ ਦੀ ਤੁਲਣਾ ਵਿਚ ਤਾਪਮਾਨ ਵਿਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ
