ਪੰਜਾਬ ਵਿੱਚ 1963 ਵਿੱਚ ਐਕੁਆਇਰ ਕੀਤੀ ਗਈ ਜ਼ਮੀਨ ਦੇ ਰਿਕਾਰਡ ਗਾਇਬ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1963 ਵਿੱਚ ਇੱਕ ਸੜਕ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਠੋਸ ਰਿਕਾਰਡ ਪੇਸ਼ ਨਾ ਕਰਨ ਵਿੱਚ ਅਸਫਲ ਰਹਿਣ ਵਾਲੀ ਸਰਕਾਰ ਅਤੇ ਸਬੰਧਤ ਵਿਭਾਗਾਂ ਵਿਰੁੱਧ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਇਸ ਅਸਫਲਤਾ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ, ਜੋ ਅਧਿਕਾਰੀਆਂ ਦੀ ਭਰੋਸੇਯੋਗਤਾ ‘ਤੇ ਸਵਾਲ ਖੜ੍ਹੇ ਕਰਦਾ ਹੈ।
