ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਫਟਕਾਰ: ਕਿਹਾ- ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ
ਚੰਡੀਗੜ੍ਹ : ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕੇਂਦਰ ਸਰਕਾਰ ਨਾਲ 4 ਦੌਰ ਦੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੱਜ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਝੜਪ ਹੋਈ।