ਨਗਰ ਨਿਗਮ ਦੀਆਂ ਚੋਣਾਂ ’ਚ ਦੇਰੀ ਨੂੰ ਲੈ ਕੇ ਹਾਈਕੋਰਟ ਸਖ਼ਤ! ਲੋਕਲ ਬਾਡੀਜ਼ ਵਿਭਾਗ ਕੀਤਾ ਤਲਬ, 23 ਸਤੰਬਰ ਤੱਕ ਮੰਗਿਆ ਜਵਾਬ
ਬਿਉਰੋ ਰਿਪੋਰਟ: ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਮੰਗਲਵਾਰ ਨੂੰ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਚੋਣਾਂ ਕਿਉਂ ਨਹੀਂ ਕਰਵਾਈਆਂ