ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਕੈਬਨਿਟ ਮੀਟਿੰਗ ਦਾ ਕੋਈ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਤੋਂ ਪਹਿਲਾਂ ਹੋ ਰਹੀ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।