ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।