ਪੰਜਾਬ ਕਾਂਗਰਸ ਦੇ ਲੀਡਰਾਂ ਨਵੇਂ ਇੰਚਾਰਜ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ ਹੈ। ਰਾਜਾ ਵੜਿੰਗ ਨੇ ਐਕਸ ‘ਤੇ ਪਾਈ ਪੋਸਟ ਵਿਚ ਲਿਖਿਆ ਕਿ ਇਸ ਮੁਲਾਕਾਤ ਵਿਚ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।