ਹਾਈਕੋਰਟ ਦੀ ਅਹਿਮ ਟਿੱਪਣੀ: ਸ਼ਹੀਦ ਜਵਾਨਾਂ ਨੂੰ ਸ਼ਹੀਦ ਪੁਲਿਸ ਮੁਲਾਜ਼ਮਾਂ ਨਾਲੋਂ ਨੀਵਾਂ ਦਰਜਾ ਦੇਣਾ ਨਾ ਮੰਨਣਯੋਗ, ਪੰਜਾਬ ਸਰਕਾਰ ਨੂੰ ਫਟਕਾਰ
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 'ਚ ਸ੍ਰੀਲੰਕਾ 'ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਦਵਿੰਦਰ ਸਿੰਘ ਸਿੱਧੂ ਦੇ ਭਤੀਜੇ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਦੇ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸ਼ਹੀਦ ਸਿਪਾਹੀ ਨੂੰ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।