ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉੱਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਕਿਸਾਨਾਂ ਨੂੰ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ। ਪੰਜਾਬ ਦੇ