ਪੰਜਾਬ ਵਿੱਚ ਰੁੱਖ ਕੱਟਣ ‘ਤੇ ਲੱਗੇਗਾ ਪ੍ਰਤੀ ਰੁੱਖ 10,000 ਰੁਪਏ ਤੱਕ ਦਾ ਜੁਰਮਾਨਾ
ਪੰਜਾਬ ਸਰਕਾਰ ਨੇ ਸੂਬੇ ਦੇ ਹਰੇ-ਭਰੇ ਇਲਾਕਿਆਂ ਨੂੰ ਸੁਰੱਖਿਅਤ ਰੱਖਣ ਅਤੇ ਵਾਤਾਵਰਣ ਦੇ ਵਿਗਾੜ ਨੂੰ ਰੋਕਣ ਲਈ ਸ਼ਹਿਰੀ ਖੇਤਰਾਂ ਵਿੱਚ ਰੁੱਖਾਂ ਦੀ ਕਟਾਈ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ। ਇਸ ਮਕਸਦ ਲਈ ਪੰਜਾਬ ਰੁੱਖ ਸੁਰੱਖਿਆ ਐਕਟ ਲਾਗੂ ਕੀਤਾ ਗਿਆ ਹੈ, ਜੋ ਸ਼ਹਿਰੀ ਖੇਤਰਾਂ ਵਿੱਚ ਰੁੱਖਾਂ ਨੂੰ ਬਿਨਾਂ ਇਜਾਜ਼ਤ ਕੱਟਣ, ਹਟਾਉਣ ਜਾਂ ਨਸ਼ਟ ਕਰਨ ‘ਤੇ ਪਾਬੰਦੀ ਲਗਾਉਂਦਾ