ਪੰਜਾਬ ਬੋਰਡ ਦਾ 8ਵੀਂ ਅਤੇ 12ਵੀਂ ਦਾ ਨਤੀਜਾ ਅੱਜ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ।