ਚਾਈਨਾ ਡੋਰ ਦੀ ਲਪੇਟ ‘ਚ ਆਇਆ ਮਾਸੂਮ ਬੱਚਾ , ਮੂੰਹ ‘ਤੇ ਲੱਗੇ 70 ਟਾਂਕੇ
ਬੱਚੇ ਦਾ ਮੂੰਹ ਚਾਈਨਾ ਡੋਰ ਨੇ ਇੰਨੀ ਬੁਰੀ ਤਰ੍ਹਾਂ ਕੱਟ ਦਿੱਤਾ ਕਿ ਉਸਦੇ 70 ਤੋਂ ਵੱਧ ਟਾਂਕੇ ਲੱਗੇ ਹਨ। ਬੱਚਾ ਹਸਪਤਾਲ 'ਚ ਜੇਰੇ ਇਲਾਜ ਹੈ।
Punjab news
ਬੱਚੇ ਦਾ ਮੂੰਹ ਚਾਈਨਾ ਡੋਰ ਨੇ ਇੰਨੀ ਬੁਰੀ ਤਰ੍ਹਾਂ ਕੱਟ ਦਿੱਤਾ ਕਿ ਉਸਦੇ 70 ਤੋਂ ਵੱਧ ਟਾਂਕੇ ਲੱਗੇ ਹਨ। ਬੱਚਾ ਹਸਪਤਾਲ 'ਚ ਜੇਰੇ ਇਲਾਜ ਹੈ।
ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੁੱਖ ਗੇਟ ’ਤੇ ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਬਿਹਾਰ ਦੇ ਵਸਨੀਕ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
‘ਦ ਖ਼ਾਲਸ ਬਿਊਰੋ : ਫੂਡ ਕਾਰਪੋਰੇਸ਼ਨ ਆਫ ਇੰਡੀਆ ਵਿਚ ਚੱਲ ਰਹੇ ਕਰੋੜਾਂ ਰੁਪਏ ਦੇ ਘਪਲੇ ਦੇ ਰਿਸ਼ਵਤ ਦੇ ਖੇਡ ਵਿਚ ਸੀਬੀਆਈ ਨੇ ਤੀਜੇ ਦੋਸ਼ੀ ਪੰਜਾਬ ਰੀਜਨ ਦੇ ਚੰਡੀਗੜ੍ਹ ਸਥਿਤ ਆਫਿਸ ਦੇ ਮੈਨੇਜਰ ਸਤੀਸ਼ ਵਰਮਾ ਨੂੰ ਗ੍ਰਿਫਤਾਰ ਕਰਕੇ ਕੋਰਟ ਵਿਚ ਪੇਸ਼ ਕੀਤਾ। ਜਿਥੋਂ ਉਸ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ। ਉਸ ਤੋਂ 20 ਲੱਖ
ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ( Santokh Singh Chaudhary ) ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।
ਜਗਰਾਓਂ : ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਜਗਰਾਓਂ ਸਥਿਤ ਥਾਣਾ ਸਦਰ ਵਿਚ ਪਾਵਰਕਾਮ ਦੇ ਕੈਸ਼ੀਅਰ ਤੇ ਮਹਿਲਾ ਕਲਰਕ ਨੂੰ ਕੋਰਟ ਨੇ 3 ਸਾਲ ਦੀ ਸਜ਼ਾ ਤੇ 6000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਵਾਂ ‘ਤੇ 10 ਸਾਲ ਪਹਿਲਾਂ 14 ਦਸੰਬਰ 2013 ਵਿਚ ਧੋਖਾਦੇਹੀ ਸਣੇ ਵੱਖ-ਵੱਖ ਧਾਰਾਵਾਂ ਵਿਚ ਕੇਸ ਦਰਜ ਕੀਤਾ ਗਿਆ ਸੀ। ਪਾਵਰਕਾਮ ਆਫਿਸ ਵਿਚ
ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ।
108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਸਰਕਾਰ ਖ਼ਿਲਾਫ਼ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਤੋਂ ਹੜ੍ਹਤਾਲ ਉੱਤੇ ਜਾ ਰਹੇ ਹਨ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਨਾਲ ਪੀਸੀਐਸ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਵੇਣੂਪ੍ਰਸਾਦ ਨੇ ਕਿਹਾ ਕਿ ਅੱਜ ਐਸੋਸੀਏਸ਼ਨ ਨੇ ਸਮੂਹਿਕ ਛੁੱਟੀ ਉੱਤੇ ਜਾਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਉਹ ਅੱਜ ਮੁੜ ਤੋਂ ਆਪਣੀ ਨੌਕਰੀ
ਲੁਧਿਆਣਾ : ਸਿਰਫ਼ ਦੋ ਸਾਲਾਂ ਵਿਚ ਚਾਹ ਵੇਚਣ ਵਾਲੇ ਦੇ ਪੁੱਤ ਤੋਂ ‘ਕਰੋੜਪਤੀ’ ਬਣੇ ਲੁਧਿਆਣਾ ਦੇ ਅਕਸ਼ੈ ਕੁਮਾਰ ਛਾਬੜਾ ਦੀ ਕੌਮਾਂਤਰੀ ਹੈਰੋਇਨ ਸਿੰਡੀਕੇਟ ਦੇ ਮਾਮਲੇ ’ਚ ਗ੍ਰਿਫ਼ਤਾਰੀ ਐੱਨਸੀਬੀ ਲਈ ਵੱਡੀ ਕਾਮਯਾਬੀ ਸਾਬਿਤ ਹੋਈ ਹੈ। ਅਕਸ਼ੈ ਕੁਮਾਰ ਛਾਬੜਾ, ਜਿਸ ਨੇ ਕੁਝ ਸਮੇਂ ਤੱਕ ਇਕ ਦਵਾਈਆਂ ਦੀ ਦੁਕਾਨ ’ਤੇ ਵੀ ਕੰਮ ਕੀਤਾ, ਉਹ ਮਗਰੋਂ ਕਈ ਵਪਾਰਕ ਜਾਇਦਾਦਾਂ