ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ
ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।