ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਜੀ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ (Punjab police) ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (STF) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਅਤੇ ਸਪਲਾਈ ਯੂਨਿਟਾਂ