ਪੰਜਾਬ ਪੁਲਿਸ ਦੇ 2 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਕੇਂਦਰ ਸਰਕਾਰ ਕਰੇਗੀ 25 ਮੁਲਾਜ਼ਮਾਂ ਨੂੰ ਸਨਮਾਨਿਤ….
ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।
Punjab Police
ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।
ਫ਼ਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ।
ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣ ਲਈ ਪੁਲਿਸ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤੋਂ ਡਰੋਨ ਅਤੇ ਅਤਿ-ਆਧੁਨਿਕ ਤਕਨੀਕਾਂ ਦੀ ਮਦਦ ਲਵੇਗੀ।
ਤਰਨਤਾਰਨ ‘ਚ ਐਤਵਾਰ ਨੂੰ ਸੈਲੂਨ ‘ਚ ਕਟਿੰਗ ਕਰਵਾ ਰਹੇ ਕਸਬਾ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ।
ਪਹਿਲੇ ਪੜਾਅ ਵਿੱਚ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ।
ਜਲੰਧਰ ਵਿੱਚ ਇੱਕ ਚੌਕੀ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ASI ਨੂੰ ਟੱਕਰ ਮਾਰ ਦਿੱਤੀ। ਸ਼ਾਹਕੋਟ ਵਿੱਚ ਕਾਰ ASI ਨੂੰ ਆਪਣੇ ਨਾਲ ਹੀ ਘੜੀਸ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ ਗਈ। ਘਟਨਾ ਤੋਂ ਬਾਅਦ ਕਾਰ
ਥਾਣੇਦਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਏਡੀਸੀਪੀ ਸੁਹੇਲ ਮੀਰ ਨੇ ਏਸੀਪੀ ਇੰਡਸਟਰੀਅਲ-ਬੀ ਸੰਦੀਪ ਵਡੇਰਾ ਨੂੰ ਜਾਂਚ ਸੌਂਪ ਦਿੱਤੀ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਲੁਧਿਆਣਾ ਵਿੱਚ ਸੀਆਈਏ-2 ਦੀ ਟੀਮ ਵੱਲੋਂ ਗੈਂਗਸਟਰ ਸੰਦੀਪ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਅਰਜਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦੀ ਲਾਸ਼ ਅੱਜ ਬਸਤੀ ਬਾਵਾ ਖੇਲ ਨੇੜੇ ਮਿਲੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਨੁਸਾਰ ਦਲਬੀਰ ਸਿੰਘ ਨੂੰ ਐਤਵਾਰ ਰਾਤ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ
ਜਲੰਧਰ : ਮਾਡਲ ਟਾਊਨ ਵਿਚ ਹਾਰਟ ਅਟੈਕ ਵਾਲੇ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠੇ ਖੁਆਉਣਾ ਭਾਰੀ ਪਿਆ। ਜਲੰਧਰ ਪੁਲਿਸ ਨੇ ਬੀਰ ਦਵਿੰਦਰ ਸਿੰਘ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜ਼ਮਾਨਤ ‘ਤੇ ਛੱਡ ਦਿੱਤਾ ਗਿਆ। ਇਸ ਵਿਚ ਵੀਰ ਦਵਿੰਦਰ