ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ: ਬੇਅਦਬੀ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਜਾਰੀ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮੇ ਭਰੇ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਧਿਰ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਖਾਸ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਪ੍ਰਮੁੱਖਤਾ ਨਾਲ