ਪੰਜਾਬ ’ਚ ਅਗਲੇ 5 ਦਿਨ ਨਹੀਂ ਪਵੇਗਾ ਮੀਂਹ! ਗਰਮੀ ਵਧਣ ਦੀ ਸੰਭਾਵਨਾ
ਚੰਡੀਗੜ੍ਹ: ਪੰਜਾਬ ਵਿੱਚ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਇਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਅਗਸਤ ਵਿੱਚ ਹੁਣ ਤੱਕ ਪੰਜਾਬ ਵਿੱਚ ਆਮ ਨਾਲੋਂ 11 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।