ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮਾਨਸੂਨ ਨੂੰ ਪੰਜਾਬ ਵਿੱਚ ਦਾਖਲ ਹੋਏ 48 ਘੰਟੇ ਬੀਤ ਚੁੱਕੇ ਹਨ। ਅੱਜ ਸਵੇਰ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਾਰੇ ਪੰਜ ਜ਼ਿਲ੍ਹੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਹਨ।