ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਲਈ ਕੋਈ ਚੇਤਾਵਨੀ ਨਹੀਂ
ਪੰਜਾਬ ਵਿੱਚ ਮਾਨਸੂਨ ਹੁਣ ਪਿੱਛੇ ਹਟ ਰਿਹਾ ਹੈ ਅਤੇ ਅਗਲੇ 24 ਘੰਟਿਆਂ ਵਿੱਚ ਇਸ ਦੀ ਵਾਪਸੀ ਦੇ ਹਾਲਾਤ ਅਨੁਕੂਲ ਹਨ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ ਤੋਂ ਮਾਨਸੂਨ ਜਲਦੀ ਵਾਪਸ ਚਲੇ ਜਾਵੇਗਾ। 29 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।
