ਪੰਜਾਬ ‘ਚ ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
ਮੁਹਾਲੀ : ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।