ਕੈਨੇਡਾ ਪੜ੍ਹਨ ਗਈ ਹਲਕਾ ਜ਼ੀਰਾ ਦੀ ਲੜਕੀ ਦੀ ਸੜਕ ਹਾਦਸੇ ‘ਚ ਮੌਤ
ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜੀਰਾ ਦੇ ਨਾਲ ਲੱਗਦੇ ਪਿੰਡ ਬੋਤੀਆਂ ਵਾਲਾ ਦੀ ਮੇਨਬੀਰ ਕੌਰ, ਜੋ 2023 ਵਿੱਚ ਕੈਨੇਡਾ ਦੇ ਬਰੈਂਪਟਨ ਵਿੱਚ ਕੰਪਿਊਟਰ ਇੰਜਨੀਅਰਿੰਗ ਦੀ ਪੜ੍ਹਾਈ ਲਈ ਗਈ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੇਨਬੀਰ ਦੇ ਪਿਤਾ ਅਤੇ ਚਾਚੇ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਫਤਹਿਗੜ੍ਹ ਪੰਚਤੂਰ ਵਿੱਚ ਪੜ੍ਹਦੀ ਸੀ।