ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮੁਹਾਲੀ ਕੋਰਟ ਨੇ ਬਲਾਤਕਾਰ ਮਾਮਲੇ ‘ਚ ਠਹਿਰਾਇਆ ਸੀ ਦੋਸ਼ੀ
ਮੁਹਾਲੀ : ਬਲਾਤਕਾਰ ਮਾਮਲੇ ਵਿੱਚ ਦੋਸ਼ੀ ਪਾਏ ਗਏ ਪਾਸਟਰ ਬਜਿੰਦਰ ਨੂੰ ਅੱਜ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ ਤਿੰਨ ਦਿਨ ਪਹਿਲਾਂ ਮੋਹਾਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ।