ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ ‘ਚ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗੀ ਸਜ਼ਾ
ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ।