ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਮੁਹਾਲੀ ਅਦਾਲਤ ਨੇ 17 ਜੁਲਾਈ ਤੱਕ ਰਿਮਾਂਡ ‘ਤੇ ਭੇਜਿਆ
ਖਾਲਸ ਬਿਊਰੋ:ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ 17 ਜੁਲਾਈ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਕੱਲ ਗ੍ਰਿਫਤਾਰ ਕੀਤੇ ਗਏ ਦਲਜੀਤ ਸਿੰਘ ਨੂੰ ਵਿਜੀਲੈਂਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ।ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦੇ ਮੁਹਾਲੀ ਵਾਲੇ ਘਰ ‘ਤੇ ਰੇਡ ਕੀਤੀ ਹੈ।